15 February 2021

ਪੈ ਗਿਆ ਪੰਗਾ! ਹੋਣਗੀਆਂ ਦੁਬਾਰਾ ਚੋਣਾਂ!

Tags

ਰਾਜ ਚੋਣ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਨਗਰ ਕੌੱਸਲ ਪਾਤੜਾਂ ਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵੱਲੋਂ ਵਾਰਡ ਨੰਬਰ 8 ਦੇ ਬੂਥ ਨੰਬਰ 11 ਵਿੱਚ ਵੋਟਾਂ ਦੌਰਾਨ ਈਵੀਐਮ ਨੂੰ ਨੁ-ਕ-ਸਾ-ਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਵੀ ਸਮਾਣਾ ਦੇ ਵਾਰਡ ਨੰਬਰ 11 ਦੇ ਬੂਥ ਨੰਬਰ 22 ਤੇ 23 ਵਿੱਚ ਈਵੀਐਮ ਨੂੰ ਨੁ-ਕ-ਸਾ-ਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।


EmoticonEmoticon

:)
:(
hihi
:-)
:D
=D
:-d
;(
;-(
@-)
:o
:>)
(o)
:p
:-?
(p)
:-s
8-)
:-t
:-b
b-(
(y)
x-)
(h)