ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪ-ਰੇ-ਡ ਦੇ ਮਾਮਲੇ ’ਚ ਗ੍ਰਿ-ਫ-ਤਾ-ਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ। ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਨ੍ਹਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਆਖਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵੱਲੋਂ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੇ ਅਗਵਾਈ ਹੇਠ ਸਖ਼ਤ ਮਿਹਨਤ ਕਰ ਕੇ ਇਨ੍ਹਾਂ ਨੌਜਵਾਨਾਂ ਦੀ ਜ਼ਮਾਨਤ ਮਨਜ਼ੂਰ ਕਰਵਾਈ ਗਈ
ਤੇ ਅੱਜ ਇਹ ਜੇਲ ਵਿਚੋਂ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਜਾਂ ਕਿਸਾਨ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਨ ਤੇ ਹਾਲੇ ਵੀ ਤਿਹਾੜ ਜੇਲ ਵਿਚ ਬੰਦ ਹਨ, ਉਨ੍ਹਾਂ ਦੀਆਂ ਜ਼ਮਾਨਤਾਂ ਕਰਵਾਉਣ ਲਈ ਲੀਗਲ ਟੀਮ ਕੰਮ ਕਰ ਰਹੀ ਹੈ ਤੇ ਜਲਦੀ ਹੀ ਇਹ ਸਾਰੇ ਵੀ ਜੇਲ ਵਿਚੋਂ ਬਾਹਰ ਆ ਜਾਣਗੇ। ਉਨ੍ਹਾਂ ਮੁੜ ਦੁਹਰਾਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਸਿਰਫ ਇਨ੍ਹਾਂ ਦੀਆਂ ਜ਼ਮਾਨਤਾਂ ਕਰਵਾਉਣ ਤੱਕ ਸੀਮਤ ਨਹੀਂ ਰਹੇਗੀ ਬਲਕਿ ਇਨ੍ਹਾਂ ਦੇ ਕੇਸ ਲੜ ਕੇ ਇਨ੍ਹਾਂ ਨੂੰ ਬਾਇੱਜ਼ਤ ਬਰੀ ਵੀ ਕਰਵਾਇਆ ਜਾਵੇਗਾ।
EmoticonEmoticon