10 April 2021

ਕੈਪਟਨ ਨੂੰ ਪਿਆ ਵੱਡ਼ਾ ਫਿਕਰ! ਦੇਖੋ ਕੀ ਹੈ ਮਾਮਲਾ

Tags

ਦੇਸ਼ ਭਰ 'ਚ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਜਾਰੀ ਹੈ। ਇਸ ਦਰਮਿਆਨ ਪੰਜਾਬ 'ਚ ਇਕ ਦਿਨ ‘ਚ 85,000 ਤੋਂ 90,000 ਵਿਅਕਤੀਆਂ ਨੂੰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਟੀਕਾਕਰਨ ਦੇ ਮੌਜੂਦਾ ਪੱਧਰ ਦੇ ਮੁਤਾਬਕ ਸੂਬੇ ਕੋਲ ਸਿਰਫ ਪੰਜ ਦਿਨਾਂ ਦੀ ਸਪਲਾਈ 5.7 ਲੱਖ ਕੋਵਿਡ ਡੋਜ਼ ਰਹਿ ਜਾਵੇਗੀ। ਇਸ 'ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁਸ਼ਟੀ ਕੀਤੇ ਸਪਲਾਈ ਆਰਡਰਾਂ ਦੇ ਹਿਸਾਬ ਨਾਲ ਅਗਲੀ ਤਿਮਾਹੀ ਲਈ ਸੂਬਿਆਂ ਨਾਲ ਵੈਕਸੀਨ ਦੀ ਸਪਲਾਈ ਦਾ ਕਾਰਜਕ੍ਰਮ ਸਾਂਝਾ ਕੀਤਾ ਜਾਵੇ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕੋਵਿਡ ਦੀ ਸਥਿਤੀ ਬਾਰੇ ਵਿਚਾਰ-ਚਰਚਾ ਕਰਨ ਲਈ ਸੱਦੀ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਟੀਕਾਕਰਨ ਦੀ ਸ਼ੁਰੂਆਤ ਹੌਲੀ ਹੋਣ ਦੇ ਬਾਵਜੂਦ ਰੋਜਾਨਾ 85,000-90,000 ਵਿਅਕਤੀਆਂ ਦੇ ਹਿਸਾਬ ਨਾਲ ਪੰਜਾਬ ਹੁਣ 16 ਲੱਖ ਵਿਅਕਤੀਆਂ ਨੂੰ ਕੋਵਿਡ ਖੁਰਾਕਾਂ ਦੇ ਚੁੱਕਾ ਹੈ। ਇਸ ਮੀਟਿੰਗ 'ਚ ਰਾਹੁਲ ਗਾਂਧੀ ਸਮੇਤ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ। ਕੈਪਟਨ ਨੇ ਕੋਵਿਡ ਵੈਕਸੀਨ ਦੇ ਅਗਲੀ ਸਪਲਾਈ ਛੇਤੀ ਭੇਜਣ ਦੀ ਉਮੀਦ ਜ਼ਾਹਿਰ ਕਰਦੇ ਹੋਏ ਕਿਹਾ ਕਿ ਜੇਕਰ ਸੂਬਾ ਇਕ ਦਿਨ 'ਚ 2 ਲੱਖ ਟੀਕਾਕਰਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਦਾ ਹੈ ਤਾਂ ਇਸ ਹਿਸਾਬ ਨਾਲ ਵੈਕਸੀਨ ਤਿੰਨ ਦਿਨ 'ਚ ਖਤਮ ਹੋ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖ ਕੇ ਅਗਲੀ ਸਪਲਾਈ ਬਾਰੇ ਕਾਰਜਕ੍ਰਮ ਸਾਂਝਾ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ,"ਇਹ ਗੁੱਸਾ ਟੀਕਾਕਰਨ ਮੁਹਿੰਮ ਉਪਰ ਅਸਰ ਪਾ ਰਿਹਾ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਆਪਕ ਪੱਧਰ 'ਤੇ ਮੀਡੀਆ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਕੋਵਿਡ ਬਾਰੇ ਗਲਤ ਧਾਰਨਾਵਾਂ ਦੇ ਨਾਲ-ਨਾਲ ਟੀਕਾਕਰਨ ਸਬੰਧੀ ਹਿਚਕਚਾਹਟ ਨੂੰ ਦੂਰ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਭਾਰਤ ਸਰਕਾਰ ਖਿਲਾਫ਼ ਵਿਆਪਕ ਪੱਧਰ 'ਤੇ ਪਨਪ ਰਹੇ ਰੋਹ ਕਾਰਨ ਅਜੇ ਵੱਡੀ ਗਿਣਤੀ 'ਚ ਲੋਕ ਟੀਕਾਕਰਨ ਲਈ ਬਾਹਰ ਨਹੀਂ ਸਾਹਮਣੇ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਵੱਡੀ ਆਬਾਦੀ ਖੇਤੀਬਾੜੀ ਭਾਈਚਾਰੇ ਤੋਂ ਹੈ ਅਤੇ ਇੱਥੋਂ ਤੱਕ ਕਿ ਆਮ ਆਦਮੀ ਵੀ ਕਿਸਾਨ ਅੰਦੋਲਨ ਤੋਂ ਪ੍ਰਭਾਵਿਤ ਹੈ।


EmoticonEmoticon