10 April 2021

ਹੁਣੇ ਹੁਣੇ ਨਰਿੰਦਰ ਤੋਮਰ ਨੇ ਕੀਤਾ ਵੱਡਾ ਐਲਾਨ, ਹੁਣ ਹੋਵੇਗਾ ਕਿਸਾਨਾਂ ਦਾ ਹੱਲ!

Tags

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਸੰਸਥਾਵਾਂ ਅਤੇ ਅਰਥਸ਼ਾਸਤਰੀ ਇਨ੍ਹਾਂ ਖੇਤੀਬਾੜੀ ਬਿੱਲਾਂ ਦਾ ਸਮਰਥਨ ਕਰ ਰਹੇ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ।

ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਦਿਲ ਵਿਚ ਅਸੰਤੋਸ਼ ਨਹੀਂ ਹੈ। ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ ਸਰਕਾਰ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇਕਰ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।” ਦੱਸ ਦੇਈਏ ਕਿ ਖੇਤੀਬਾੜੀ ਸੰਗਠਨਾਂ ਦਾ ਅੰਦੋਲਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਜਾਰੀ ਹੈ। ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾ ਕੇ ਬੈਠੇ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ 'ਚ 10 ਅਪ੍ਰੈਲ ਸਵੇਰੇ 8 ਵਜੇ ਤੋਂ 11 ਅਪ੍ਰੈਲ ਸਵੇਰੇ 8 ਵਜੇ ਤੱਕ ਕੇਐਮਪੀ ਜਾਮ ਕਰ ਦਿੱਤਾ। ਕਿਸਾਨ ਖੇਤੀ ਕਾਨੂੰਨਾਂ ਖਿਲਾਫ 135 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਦੇਸ਼ ਦੇ ਹੋਰ ਹਿੱਸਿਆਂ ਵਿਚ ਜਾ ਰਹੇ ਹਨ ਅਤੇ ਇਨ੍ਹਾਂ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਦੇ ਤਿੰਨ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ।


EmoticonEmoticon